TSK

TSK · ਯੂਹੰਨਾ 13:34

Treasury of Scripture Knowledge references in ਪੰਜਾਬੀ IRV.

Back to passage

ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।

‹ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।›

ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।

ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।

ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।

ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।

ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

¶ ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।

ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

¶ ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ

¶ ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।

ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

¶ ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।

ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।