TSK

TSK · ਯੂਹੰਨਾ 14:11

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,›

‹ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।›

ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”›

ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”

ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।