ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
TSK
TSK · ਯੂਹੰਨਾ 14:18
Treasury of Scripture Knowledge references in ਪੰਜਾਬੀ IRV.
¶ ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
‹ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।›
‹ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।›
‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।