TSK

TSK · ਯੂਹੰਨਾ 14:19

Treasury of Scripture Knowledge references in ਪੰਜਾਬੀ IRV.

Back to passage

‹ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।›

¶ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, ‹“ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”›

ਤਦ ਯਿਸੂ ਨੇ ਕਿਹਾ ‹“ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।›

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

‹ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।›

ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।

ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,