TSK

TSK · ਯੂਹੰਨਾ 14:7

Treasury of Scripture Knowledge references in ਪੰਜਾਬੀ IRV.

Back to passage

¶ ‹ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।›

‹ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।›

ਯਿਸੂ ਨੇ ਆਖਿਆ, ‹“ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’›

‹ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।›

‹ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।›

¶ ‹ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।›

‹ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।›

‹ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”›

¶ ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।

ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।