ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
TSK
TSK · ਯੂਹੰਨਾ 15:2
Treasury of Scripture Knowledge references in ਪੰਜਾਬੀ IRV.
ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,
ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।›
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ‹ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ› ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
‹ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?›
‹“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”›
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
¶ ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।