TSK

TSK · ਯੂਹੰਨਾ 16:7

Treasury of Scripture Knowledge references in ਪੰਜਾਬੀ IRV.

Back to passage

ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।›

ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ।”

‹ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।›

‹ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।›

ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ‹ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।›

¶ ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।