TSK

TSK · ਯੂਹੰਨਾ 18:1

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।

ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ।

ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।

ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ

ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

¶ ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ‹ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।›

¶ ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।›

¶ ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।

¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›

ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”