TSK

TSK · ਯੂਹੰਨਾ 18:11

Treasury of Scripture Knowledge references in ਪੰਜਾਬੀ IRV.

Back to passage

ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।

ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›

ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?›

‹ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।›

ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, ‹“ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।›

‹ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।›

ਯਿਸੂ ਨੇ ਆਖਿਆ, ‹“ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”›

ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।

ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।