¶ ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।
TSK
TSK · ਯੂਹੰਨਾ 18:17
Treasury of Scripture Knowledge references in ਪੰਜਾਬੀ IRV.
¶ ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, ‹“ਮੈਂ ਹੀ ਯਿਸੂ ਹਾਂ।”› ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
¶ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, ‹“ਮੇਰੇ ਲੇਲੇ ਚਾਰ।”›