TSK

TSK · ਯੂਹੰਨਾ 18:20

Treasury of Scripture Knowledge references in ਪੰਜਾਬੀ IRV.

Back to passage

ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।

ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

¶ ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

¶ ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?

ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ‹ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।›

ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।

¶ ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।

ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”

ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।

ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।