TSK

TSK · ਯੂਹੰਨਾ 18:25

Treasury of Scripture Knowledge references in ਪੰਜਾਬੀ IRV.

Back to passage

ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।

¶ ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।

ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ‹ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?›

ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।

ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!

¶ ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।