TSK

TSK · ਯੂਹੰਨਾ 18:28

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।

ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ

ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।

ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।

ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ

¶ ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!

ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।

¶ ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।

¶ ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

¶ ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,

ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।

¶ ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”

ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”

ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।