TSK

TSK · ਯੂਹੰਨਾ 19:31

Treasury of Scripture Knowledge references in ਪੰਜਾਬੀ IRV.

Back to passage

ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।

¶ ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,

ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।

ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!

¶ ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।

ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”