TSK

TSK · ਯੂਹੰਨਾ 19:35

Treasury of Scripture Knowledge references in ਪੰਜਾਬੀ IRV.

Back to passage

‹ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”›

‹ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।›

¶ ‹ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।›

ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।

ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,