ਜ਼ਬੂਰ 22:15
TSK
ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
TSK
Treasury of Scripture Knowledge references in ਪੰਜਾਬੀ IRV.
ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
‹ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।›
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।