TSK

TSK · ਯੂਹੰਨਾ 2:14

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।

¶ ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।

ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ‹ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!›