TSK

TSK · ਯੂਹੰਨਾ 2:19

Treasury of Scripture Knowledge references in ਪੰਜਾਬੀ IRV.

Back to passage

‹ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।›

ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!

¶ ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।

ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

‹ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।›

ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।

¶ ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।

ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ