TSK

TSK · ਯੂਹੰਨਾ 2:24

Treasury of Scripture Knowledge references in ਪੰਜਾਬੀ IRV.

Back to passage

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›

ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ‹ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ› “ਕੇਫ਼ਾਸ” ਦਾ ਭਾਵ ਹੈ “ਪਤਰਸ”।

ਯਿਸੂ ਨੇ ਉਸ ਨੂੰ ਆਖਿਆ, ‹“ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”›

ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”

ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

‹ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।›