TSK

TSK · ਯੂਹੰਨਾ 20:21

Treasury of Scripture Knowledge references in ਪੰਜਾਬੀ IRV.

Back to passage

¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ‹ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।›

‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›

‹ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”›

‹ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।›

¶ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, ‹“ਮੇਰੇ ਲੇਲੇ ਚਾਰ।”›

ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।