TSK

TSK · ਯੂਹੰਨਾ 20:22

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।

ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ

ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

‹ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।›

ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।

ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?