TSK

TSK · ਯੂਹੰਨਾ 21:16

Treasury of Scripture Knowledge references in ਪੰਜਾਬੀ IRV.

Back to passage

ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!

¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,

‹ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।›

ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,

‹ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।›

ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”

ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।

ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।