TSK

TSK · ਯੂਹੰਨਾ 21:25

Treasury of Scripture Knowledge references in ਪੰਜਾਬੀ IRV.

Back to passage

ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।

ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।

‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›

¶ ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।

ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ‹ਲੈਣ ਨਾਲੋਂ ਦੇਣਾ ਹੀ ਧੰਨ ਹੈ।›