TSK

TSK · ਯੂਹੰਨਾ 3:21

Treasury of Scripture Knowledge references in ਪੰਜਾਬੀ IRV.

Back to passage

ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!

ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,

ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।

ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, ‹“ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”›

‹ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।›

ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,

ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।

ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।

ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ

ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।

ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।

¶ ‹ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।›