TSK

TSK · ਯੂਹੰਨਾ 3:27

Treasury of Scripture Knowledge references in ਪੰਜਾਬੀ IRV.

Back to passage

ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।

ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”

‹ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।›

‹ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।›

ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।

ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।

ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?

ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

¶ ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,

ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।

ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।