TSK

TSK · ਯੂਹੰਨਾ 3:29

Treasury of Scripture Knowledge references in ਪੰਜਾਬੀ IRV.

Back to passage

¶ ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ।

ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।

ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ।

ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।

ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,

‹ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।›

ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

‹ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।›

ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।

ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।

¶ ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।

¶ ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।