TSK

TSK · ਯੂਹੰਨਾ 3:31

Treasury of Scripture Knowledge references in ਪੰਜਾਬੀ IRV.

Back to passage

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ‹ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।›

ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”

‹ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?›

‹ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”›

ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, ‹“ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।›

ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।

ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।

ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ

¶ ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।

ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।

ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”