TSK

TSK · ਯੂਹੰਨਾ 3:33

Treasury of Scripture Knowledge references in ਪੰਜਾਬੀ IRV.

Back to passage

‹ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”›

ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।

ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।

¶ ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।

ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।