TSK

TSK · ਯੂਹੰਨਾ 3:34

Treasury of Scripture Knowledge references in ਪੰਜਾਬੀ IRV.

Back to passage

¶ ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।

ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”

ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।

¶ ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।

‹ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,› ‹ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ› ‹ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।› ‹ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ› ‹ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ› ‹ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।›

ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

ਯਿਸੂ ਨੇ ਉੱਤਰ ਦਿੱਤਾ ‹“ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।›

‹ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”›

‹ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”›

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।›

ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!

ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

¶ ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।