ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
TSK
TSK · ਯੂਹੰਨਾ 3:8
Treasury of Scripture Knowledge references in ਪੰਜਾਬੀ IRV.
ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
¶ ਫੇਰ ਉਹ ਨੇ ਕਿਹਾ, ‹ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।›
ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।