TSK

TSK · ਯੂਹੰਨਾ 4:19

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?

ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।

ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।

ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”›

ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”

ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”