TSK

TSK · ਯੂਹੰਨਾ 4:48

Treasury of Scripture Knowledge references in ਪੰਜਾਬੀ IRV.

Back to passage

¶ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?

ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।›

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।›

‹ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।›

ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।

‹ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।›

ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

¶ ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

¶ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।

ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।

ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।

ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।