TSK

TSK · ਯੂਹੰਨਾ 4:7

Treasury of Scripture Knowledge references in ਪੰਜਾਬੀ IRV.

Back to passage

ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,

ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।

ਯਿਸੂ ਨੇ ਆਖਿਆ, ‹“ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”›