TSK

TSK · ਯੂਹੰਨਾ 5:26

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਯਿਸੂ ਨੇ ਆਖਿਆ, ‹“ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”›

¶ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, ‹“ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।›

‹ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”›

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।

ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।

¶ ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।