TSK

TSK · ਯੂਹੰਨਾ 5:3

Treasury of Scripture Knowledge references in ਪੰਜਾਬੀ IRV.

Back to passage

ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ।

ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।

ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।

ਤਦ ਯਿਸੂ ਨੇ ਉੱਤਰ ਦਿੱਤਾ ਕਿ ‹ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›

¶ ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।