TSK

TSK · ਯੂਹੰਨਾ 6:39

Treasury of Scripture Knowledge references in ਪੰਜਾਬੀ IRV.

Back to passage

ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।

¶ ‹ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।›

‹ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।›

‹ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

‹ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।›

ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, ‹“ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”›

ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।

¶ ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,