TSK

TSK · ਯੂਹੰਨਾ 6:69

Treasury of Scripture Knowledge references in ਪੰਜਾਬੀ IRV.

Back to passage

¶ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।

ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ‹ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ?› ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!

¶ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”

ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”

ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?

¶ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।