TSK

TSK · ਯੂਹੰਨਾ 6:7

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।

ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ› ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?