TSK

TSK · ਯੂਹੰਨਾ 7:15

Treasury of Scripture Knowledge references in ਪੰਜਾਬੀ IRV.

Back to passage

ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”

ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?

ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।

ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।

¶ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”

ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

¶ ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।