TSK

TSK · ਯੂਹੰਨਾ 7:3

Treasury of Scripture Knowledge references in ਪੰਜਾਬੀ IRV.

Back to passage

ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।

ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।

ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।

¶ ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।

ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।

¶ ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!