TSK

TSK · ਯੂਹੰਨਾ 7:30

Treasury of Scripture Knowledge references in ਪੰਜਾਬੀ IRV.

Back to passage

ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।

ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।

‹ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।›

‹ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”›

¶ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।

ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।

ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।

ਯਿਸੂ ਨੇ ਉੱਤਰ ਦਿੱਤਾ, ‹“ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।›