TSK

TSK · ਯੂਹੰਨਾ 7:35

Treasury of Scripture Knowledge references in ਪੰਜਾਬੀ IRV.

Back to passage

¶ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।

¶ ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

¶ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।

ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।

ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।

¶ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

ਤਦ ਉਸ ਨੇ ਮੈਨੂੰ ਆਖਿਆ ਕਿ ‹ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।›

ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।

ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।

¶ ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।