TSK

TSK · ਯੂਹੰਨਾ 7:41

Treasury of Scripture Knowledge references in ਪੰਜਾਬੀ IRV.

Back to passage

ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।

ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”

ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”

ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”

ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”