TSK

TSK · ਯੂਹੰਨਾ 8:14

Treasury of Scripture Knowledge references in ਪੰਜਾਬੀ IRV.

Back to passage

ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।

ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”

‹ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।›

‹ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।›

‹ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।›

¶ ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।

¶ ‹ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,›