TSK

TSK · ਯੂਹੰਨਾ 8:2

Treasury of Scripture Knowledge references in ਪੰਜਾਬੀ IRV.

Back to passage

ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।

ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ

ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ‹ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।›

ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।›