TSK

TSK · ਯੂਹੰਨਾ 8:28

Treasury of Scripture Knowledge references in ਪੰਜਾਬੀ IRV.

Back to passage

ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।

‹ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।›

¶ ‹“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।›

‹ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”›

‹ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”›

‹ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।›

ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।

ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।