TSK

TSK · ਯੂਹੰਨਾ 8:34

Treasury of Scripture Knowledge references in ਪੰਜਾਬੀ IRV.

Back to passage

ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ।

‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›

ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।

¶ ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।

ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।

ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।

ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!

ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।