TSK

TSK · ਯੂਹੰਨਾ 8:35

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।

ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।

ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।

ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।