‹ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।›
TSK
TSK · ਯੂਹੰਨਾ 8:37
Treasury of Scripture Knowledge references in ਪੰਜਾਬੀ IRV.
‹ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?›
‹ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”›
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, ‹“ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।›
‹ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।›
ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।