TSK

TSK · ਯੂਹੰਨਾ 8:40

Treasury of Scripture Knowledge references in ਪੰਜਾਬੀ IRV.

Back to passage

ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।

‹ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”›

‹ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”›

ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?

ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।

ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।